By using this site, you agree to the Privacy Policy and Terms of Use.
Accept
The Punjab PlusThe Punjab Plus
  • Home
  • India
  • Punjab
  • Jalandhar
  • Crime
  • Politics
  • Article
Search
© 2021 The Punjab Plus. Designed by iTree Network Solutions +91-8699235413. All Rights Reserved.
Reading: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ’ਚ ਮਿਲੀ ਵੱਡੀ ਸਫ਼ਲਤਾ : ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ
Share
Sign In
Notification Show More
Aa
The Punjab PlusThe Punjab Plus
Aa
Search
  • Home
  • India
  • Punjab
  • Jalandhar
  • Crime
  • Politics
  • Article
Have an existing account? Sign In
Follow US
© 2021 The Punjab Plus. Designed by iTree Network Solutions +91-8699235413. All Rights Reserved.
The Punjab Plus > Punjab > Jalandhar > ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ’ਚ ਮਿਲੀ ਵੱਡੀ ਸਫ਼ਲਤਾ : ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ
CrimeJalandhar

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਨੂੰ ਜਲੰਧਰ ’ਚ ਮਿਲੀ ਵੱਡੀ ਸਫ਼ਲਤਾ : ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ

The Punjab Plus
Last updated: 2025/04/02 at 5:50 PM
The Punjab Plus
Share
6 Min Read
SHARE

• 100 ਤੋਂ ਵੱਧ ਐਫ.ਆਈ.ਆਰਜ਼ ਦਰਜ, 121 ਨਸ਼ਾ ਤਸਕਰ ਗ੍ਰਿਫ਼ਤਾਰ, 3.5 ਕਰੋੜ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ
• ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਨੂੰ ਅਡਾਪਟ ਕਰਨ ਦਾ ਐਲਾਨ, ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਨਸ਼ਾ ਮੁਕਤ
• ਅਗਲੇ ਦੋ ਮਹੀਨਿਆਂ ’ਚ ਜਲੰਧਰ ’ਚ ਮਾਡਲ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਸਥਾਪਤ ਕੀਤੇ ਜਾਣਗੇ
• ਕਿਹਾ, ਮੁਹਿੰਮ ਸਦਕਾ ਸਪਲਾਈ ਚੇਨ ਨੂੰ ਵੱਜੀ ਸੱਟ, ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ’ਚ ਹੋਇਆ ਵਾਧਾ

ਜਲੰਧਰ,2 ਅਪ੍ਰੈਲ (ਰਮੇਸ਼ ਗਾਬਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਵਿੱਚ ਪਿਛਲੇ ਮਹੀਨੇ ਦੌਰਾਨ ਮਹੱਤਵਪੂਰਣ ਨਤੀਜੇ ਦੇਖਣ ਨੂੰ ਮਿਲੇ ਹਨ। ਜਲੰਧਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਜ਼ਮੀਨੀ ਪੱਧਰ ‘ਤੇ ਨਸ਼ੇ ਦੀ ਸਪਲਾਈ ਚੇਨ ਨੂੰ ਸਫ਼ਲਤਾਪੂਰਵਕ ਤੋੜਿਆ ਹੈ, ਜਿਸ ਤਹਿਤ ਵੱਡੀਆਂ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਹੋਈਆਂ ਹਨ।
ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਮੁਹਿੰਮ ਤਹਿਤ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ 101 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 121 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਸੜਕ ਪੱਧਰ ‘ਤੇ ਨਸ਼ਾ ਨੈੱਟਵਰਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਖਤਮ ਕੀਤਾ ਜਾ ਸਕਿਆ ਹੈ। ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਪੱਖੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਹਫ਼ਤਾਵਾਰੀ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਵੀ ਚਲਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਕ ਫੈਸਲਾਕੁੰਨ ਕਦਮ ਤਹਿਤ ਜਲੰਧਰ ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਵੱਲੋਂ ਕਬਜ਼ੇ ਵਾਲੀ ਸਰਕਾਰੀ ਜ਼ਮੀਨ ‘ਤੇ ਬਣਾਈਆਂ ਗਈਆਂ ਤਿੰਨ ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵਿਭਾਗ ਵੱਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀਆਂ 3.51 ਕਰੋੜ ਰੁਪਏ ਦੀ ਕੀਮਤ ਵਾਲੀਆਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈਆਂ ਜਾਇਦਾਦਾਂ ਜ਼ਬਤ ਕਰਨ ਲਈ 9 ਤਜਵੀਜ਼ਾਂ ਸਬੰਧਤ ਅਥਾਰਟੀ ਨੂੰ ਪੇਸ਼ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਖ਼ਤ ਕਾਰਵਾਈ ਸਦਕਾ ਮੁੜਵਸੇਬਾ ਚਾਹੁਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਸਿਵਲ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਓ.ਪੀ.ਡੀ. ਵਿੱਚ 20 ਫੀਸਦੀ ਅਤੇ ਦਾਖ਼ਲੇ ਵਿੱਚ 65 ਫੀਸਦੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਇਸ ਮੁਹਿੰਮ ਤੋਂ ਬਾਅਦ ਸ਼ੇਖੇ ਪਿੰਡ ਦੇ ਮੁੜ ਵਸੇਬਾ ਕੇਂਦਰ ਵਿੱਚ ਮੁੜ ਵਸੇਬੇ ਲਈ ਦਾਖ਼ਲਾ ਲੈਣ ਵਾਲੇ ਲੋਕਾਂ ਅਤੇ ਨਸ਼ੇ ਛੱਡਣ ਦੀ ਇੱਛਾ ֹ’ਚ 40 ਫੀਸਦੀ ਵਾਧਾ ਹੋਇਆ ਹੈ।
ਮੁੜ ਵਸੇਬੇ ਸਬੰਧੀ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਭਵਿੱਖ ਦੀ ਯੋਜਨਾ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਅਗਲੇ ਦੋ ਮਹੀਨਿਆਂ ਦੇ ਅੰਦਰ ਜਲੰਧਰ ਵਿੱਚ ਇੱਕ ਮਾਡਲ ਨਸ਼ਾ ਛੁਡਾਊ ਕੇਂਦਰ ਅਤੇ ਇੱਕ ਮਾਡਲ ਮੁੜ ਵਸੇਬਾ ਕੇਂਦਰ ਸਥਾਪਤ ਕੀਤਾ ਜਾਵੇਗਾ। ਇਨ੍ਹਾਂ ਕੇਂਦਰਾਂ ਵਿੱਚ ਜਿਮਨੇਜ਼ੀਅਮ, ਹੁਨਰ ਵਿਕਾਸ ਪ੍ਰੋਗਰਾਮ, ਕਾਊਂਸਲਿੰਗ ਸੈਸ਼ਨ, ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੇ ਤਜ਼ੁਰਬੇ ਸਾਂਝੇ ਕਰਨਾ ਅਤੇ ਠੀਕ ਹੋਏ ਮਰੀਜ਼ਾਂ ਲਈ ਨੌਕਰੀ ਦੇ ਮੌਕੇ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਇਹ ਵੀ ਕਿਹਾ ਕਿ ਕੁਝ ਦਵਾਈਆਂ ਦੀ ਨਸ਼ੀਲੇ ਪਦਾਰਥਾਂ ਵਜੋਂ ਦੁਰਵਰਤੋਂ ਨੂੰ ਰੋਕਣ ਲਈ, ਪ੍ਰਸ਼ਾਸਨ ਵੱਲੋਂ ਤਿੰਨ ਅਜਿਹੀਆਂ ਦਵਾਈਆਂ ਪ੍ਰੀਗੇਬਲਿਨ ਕੈਪਸੂਲ, ਗੈਬਾਪੇਨਟਿਨ ਅਤੇ ਐਨਾਫੋਰਟਨ ਇੰਜੈਕਸ਼ਨ ਦੀ ਵਿਕਰੀ ਨੂੰ ਨਿਯਮਤ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮੈਡੀਕਲ ਸਟੋਰਾਂ ਨੂੰ ਬਿਨਾਂ ਡਾਕਟਰ ਦੀ ਪਰਚੀ ਦੇ ਇਨ੍ਹਾਂ ਦੀ ਵਿਕਰੀ ਨਾ ਕਰਨ ਅਤੇ ਸਹੀ ਰਿਕਾਰਡ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਪਹਿਲਕਦਮੀ ਤਹਿਤ ਉਲੰਘਣਾ ਕਰਨ ’ਤੇ ਸਿਹਤ ਵਿਭਾਗ ਵੱਲੋਂ 32 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ ਅਤੇ ਦੋ ਰੱਦ ਕੀਤੇ ਗਏ ਹਨ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਵਿਕਰੀ ਨੂੰ ਟਰੈਕ ਕਰਨ ਲਈ 6 ਤਲਾਸ਼ੀ ਅਤੇ ਜ਼ਬਤੀ ਅਭਿਆਨ ਸ਼ੁਰੂ ਕੀਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੀ ਕਾਊਂਸਲਿੰਗ ਦੇ ਆਧਾਰ ’ਤੇ ਨਸ਼ਿਆਂ ਦੀਆਂ ਹਾਟਸਪਾਟ ਥਾਵਾਂ ਦੀ ਪਛਾਣ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਪਾਸ ਹੁਣ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਥਾਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਵਿਸਥਾਰਿਤ ਜਾਣਕਾਰੀ ਮੌਜੂਦ ਹੈ। ਉਨ੍ਹਾਂ ਇਨ੍ਹਾਂ ਹਾਟਸਪਾਟ ਥਾਵਾਂ ਨੂੰ ਅਡਾਪਟ ਕਰਨ ਦਾ ਐਲਾਨ ਕੀਤਾ ਤਾਂ ਜੋ ਇਨ੍ਹਾਂ ਨੂੰ ਬਿਹਤਰ ਬੁਨਿਆਦੀ ਢਾਂਚਾ, ਪਾਰਕ, ਜਿਮ, ਸਿਹਤ ਸਹੂਲਤਾਂ ਅਤੇ ਵਧੀਆ ਸੜਕਾ ਮੁਹੱਈਆ ਕਰਵਾਕੇ ਇਨ੍ਹਾਂ ਥਾਵਾਂ ਨੂੰ ਮਾਡਲ ਥਾਵਾਂ ਵਿੱਚ ਬਦਲਿਆ ਜਾ ਸਕੇ ਜਦਕਿ ਪੁਲਿਸ ਵੱਲੋਂ ਨਸ਼ਿਆਂ ਦੇ ਸਪਲਾਈ ਨੈੱਟਵਰਕ ਨੂੰ ਤੋੜਨ ਲਈ ਸੰਜੀਦਾ ਉਪਰਾਲੇ ਜਾਰੀ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਡਰੱਗ ਹਾਟਸਪਾਟਸ ਨੂੰ ਪਹਿਲ ਦੇ ਆਧਾਰ ’ਤੇ ਵਿਕਾਸ ਅਤੇ ਨਸ਼ਾ ਮੁਕਤ ਖੇਤਰ ਪੱਖੋਂ ਮਾਡਲ ਬਣਾਇਆ ਜਾਵੇਗਾ।
ਇਸ ਤੋਂ ਇਲਾਵਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਹਿਰ ਵਾਸੀਆਂ ਨੂੰ ਸ਼ਾਮਿਲ ਕਰਨ ਦੇ ਮੰਤਵ ਨਾਲ ਇਸ ਮਹੀਨੇ ਮੈਰਾਥਨ ਵੀ ਕਰਵਾਈ ਜਾਵੇਗੀ। ਪੁਲਿਸ ਵਿਭਾਗ ਵੱਲੋਂ ਨਾਗਰਿਕਾਂ ਦੀ ਸ਼ਮੂਲੀਅਤ ਪੱਖੋਂ ‘ਸੰਪਰਕ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਪਹਿਲ ਤਹਿਤ ਅੱਠ ਜਨਤਕ ਭਾਗੀਦਾਰੀ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਲਈ ਪੰਜਾਬ ਸਰਕਾਰ ਦਾ ਸੇਫ ਪੰਜਾਬ ਹੈਲਪਲਾਈਨ ਨੰਬਰ 9779-100-200 ਵੀ ਸਾਂਝਾ ਕੀਤਾ ਅਤੇ ਦੱਸਿਆ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰ ਦਾ ਹੈਲਪਲਾਈਨ ਨੰਬਰ 0181-2911960 ਵੀ ਉਪਲਬੱਧ ਹੈ।
ਸੰਜੀਦਾ ਯਤਨਾਂ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਲੰਧਰ ਨਸ਼ਾ ਮੁਕਤ ਸ਼ਹਿਰ ਬਣਨ ਵੱਲ  ਲਾਮਿਸਾਲ ਕਦਮ ਚੁੱਕ ਰਿਹਾ ਹੈ। ਉਨ੍ਹਾਂ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਇਸ ਮੁਹਿੰਮ ਵਿੱਚ ਲੋਕਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

The Punjab Plus 2 April 2025 2 April 2025
Share This Article
Facebook Twitter Whatsapp Whatsapp Telegram Copy Link Print
Share
Previous Article मशहूर पंजाबी सिंगर हंसराज की पत्नी रेशम कौर का निधन, लंबे समय से चल रही थीं बीमार
Next Article मंत्री डा. बलबीर सिंह ने केंद्रीय राज्य मंत्री रवनीत बिट्टू के खिलाफ मानहानि का केस दायर किया
Leave a comment Leave a comment

Leave a Reply Cancel reply

Your email address will not be published. Required fields are marked *

पंजाब कांग्रेस ने 117 हलकों के कोआर्डिनेटर नियुक्त किए: 2027 विधानसभा चुनाव की तैयारी
Punjab
मोहिंदर भगत ने बस्ती शेख भगवान वाल्मीकि मंदिर से अशोक नगर तक 45 लाख रुपए की लागत से नवनिर्मित सड़क का किया उद्घाटन
Jalandhar
बुधवार को रहेगी छुट्टी: श्री कबीर जयंती को लेकर सरकार का आदेश, सभी सरकारी कार्यालय बंद रहेंगे
Jalandhar Punjab
पंजाब सरकार की भ्रष्टाचार के खिलाफ बड़ी कार्रवाई: DSP को किया ससपेंड
Punjab
सतगुरु ज्ञान गिरी महाराज जी के समागम संबंधी निकाली जाने वाली शोभायात्रा के लिए उचित प्रबंध हो सुनिश्चित: मोहिंदर भगत
Jalandhar
iTree Network Solutions
The Punjab PlusThe Punjab Plus
Follow US
© 2021 The Punjab Plus. Designed by iTree Network Solutions +91-8699235413. All Rights Reserved.
The Punjab Plus
Welcome Back!

Sign in to your account

Lost your password?